May 23, 2024

ਪਟਿਆਲਾ 'ਚ ਕੇਕ ਖਾਣ ਨਾਲ ਬੱਚੀ ਦੇ ਮੌਤ ਮਾਮਲਾ 'ਚ ਹੋਇਆਂ ਹੈਰਾਨੀਜਨਕ ਖੁਲਾਸਾ
Punjab Speaks Bureau / Patiala
24 ਮਾਰਚ ਨੂੰ ਆਪਣੇ ਜਨਮ ਦਿਨ 'ਤੇ ਬੇਕਰੀ ਤੋਂ ਆਨਲਾਈਨ ਕੇਕ ਆਰਡਰ ਕਰਨ ਅਤੇ ਖਾਣ ਨਾਲ ਮਾਨਵੀ ਦੀ ਮੌਤ ਦੇ ਮਾਮਲੇ 'ਚ ਵੱਡਾ ਖੁਲਾਸਾ ਹੋਇਆ। ਬੁੱਧਵਾਰ ਨੂੰ 2 ਮਹੀਨਿਆਂ ਬਾਅਦ ਕੇਕ ਅਤੇ ਪੋਸਟਮਾਰਟਮ ਦੌਰਾਨ ਲਏ ਲਏ ਗਏ ਬਿਸਰਾ ਦੇ ਨਮੂਨਿਆਂ ਦੀ ਰਿਪੋਰਟ ਫੋਰੈਂਸਿਕ ਲੈਬ ਤੋਂ ਆਈ, ਜਿਸ ਵਿੱਚ ਲਿਿਖਆ ਗਿਆ ਸੀ ਕਿ ਇਹ ਜ਼ਹਿਰ ਨਹੀਂ ਸੀ। ਮਤਲਬ ਕੇਕ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਜ਼ਹਿਰੀਲਾ ਪਦਾਰਥ ਨਹੀਂ ਸੀ। ਹਾਲਾਂਕਿ ਪਰਿਵਾਰ ਇਸ ਰਿਪੋਰਟ ਤੋਂ ਸੰਤੁਸ਼ਟ ਨਹੀਂ ਹੈ। ਪਰਿਵਾਰ ਦਾ ਕਹਿਣਾ ਹੈ ਕਿ ਪੈਥੋਲੋਜੀ ਦੀ ਰਿਪੋਰਟ ਆਉਣੀ ਬਾਕੀ ਹੈ, ਜਿਸ ਵਿਚ ਸੱਚਾਈ ਸਾਹਮਣੇ ਆਵੇਗੀ। ਤੁਹਾਨੂੰ ਦੱਸ ਦਈਏ ਕਿ ਇਸਤੋਂ ਪਹਿਲਾਂ ਕੇਕ ਖਾਣ ਨਾਲ ਪਟਿਆਲਾ ਦੀ ਰਹਿਣ ਵਾਲੀ ਮਾਨਵੀ ਸ਼ਰਮਾ ਦੀ ਮੌਤ ਮਾਮਲੇ ਵਿਚ ਰਿਪੋਰਟ ਸਾਹਮਣੇ ਆਈ ਸੀ, ਜਿਸ ਵਿੱਚ ਹੈਰਾਨੀਜਨਕ ਖੁਲਾਸਾ ਹੋਇਆ । ਕੇਕ ਵਿਚ ਸਿੰਥੈਟਿਕ ਸਵੀਟਨਰ ਯਾਨੀ ਨਕਲੀ ਮਿੱਠੇ ਦੀ ਵਰਤੋਂ ਕੀਤੀ ਗਈ ਸੀ। ਜਿਸ ਕਰਕੇ ਮਾਨਵੀ ਦੀ ਜਾਨ ਗਈ। ਜਿਹੜਾ ਕੇਕ 24 ਮਾਰਚ ਨੂੰ ਮਾਨਵੀ ਨੇ ਖਾਧਾ ਸੀ, ਉਸ ਵਿੱਚ ਭਾਰੀ ਮਾਤਰਾ 'ਚ ਸਿੰਥੈਟਿਕ ਸਵੀਟਨਰ ਪਾਏ ਗਏ ਮਾਨਵੀ ਦੇ ਪਰਿਵਾਰ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਸੀ। ਲੜਕੀ ਦੇ ਪਰਿਵਾਰ ਨੇ ਪੁਲਿਸ ਨੂੰ ਦੱਸਿਆ ਸੀ ਕਿ 24 ਮਾਰਚ ਨੂੰ ਮਾਨਵੀ ਸਣੇ ਪੂਰੇ ਪਰਿਵਾਰ ਨੇ ਕੇਕ ਖਾਧਾ ਸੀ। ਕੇਕ ਖਾਣ ਤੋਂ ਤੁਰਤ ਬਾਅਦ ਸਾਰੇ ਪਰਿਵਾਰ ਨੂੰ ਉਲਟੀਆਂ ਲੱਗ ਗਈਆਂ, ਜਦਕਿ ਮਾਨਵੀ ਦੀ ਤਬੀਅਤ ਜ਼ਿਆਦਾ ਵਿਗੜ ਗਈ ਸੀ। ਥੋੜੀ ਦੇਰ ਬਾਅਦ ਪਰਿਵਾਰ ਦੀ ਤਬੀਅਤ ‘ਚ ਸੁਧਾਰ ਹੋ ਗਿਆ, ਪਰ ਮਾਨਵੀ ਦੀ ਮੌਤ ਹੋ ਗਈ,...
Patiala Cake Case